ਸਤੰਬਰ ‘ਚ ਹੋਣ ਵਾਲੀ ਦੇਸ਼ ਪੱਧਰੀ ਸਾਂਝੀ ਕਾਨਫਰੰਸ ਦੀਆਂ ਤਿਆਰੀਆਂ ਕੀਤੀਆਂ ਤੇਜ਼

ਜਮਹੂਰੀ ਕਿਸਾਨ ਸਭਾ ਇਲਾਕਾ ਕਮੇਟੀ ਕੂੰਮਕਲਾਂ ਦੀ ਮੀਟਿੰਗ ‘ਚ ਕਿਸਾਨਾਂ ਦੇ ਮਸਲੇ ਵਿਚਾਰੇ 


 


ਚੌਤਾ-30 ਜੁਲਾਈ,  ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਦੀ ਮੀਟਿੰਗ ਅੱਜ ਪਿੰਡ ਝੁੱਗੀਆਂ ਬੇਗਾਂ ਵਿਖੇ ਦਲਵੀਰ ਸਿੰਘ ਪਾਗਲੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਜਥੇੰਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਕਰਕੇ ਕਾਰਪੋਰੇਟਾ ਦਾ ਕਬਜ਼ਾ ਖੇਤੀ ਦੇ ਧੰਦੇ ਤੇ ਕਰਵਾਉਣਾ ਚਾਹੁੰਦੀਆਂ ਹਨ। ਉਹਨਾਂ ਦੋਵਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਆਖਿਆ ਕਿ ਕਿਸਾਨਾਂ ਦੀ ਫ਼ਸਲਾਂ ਦਾ ਕੋਈ ਲਾਹੇਬੰਦ ਭਾਅ ਨਹੀ ਮਿਲ ਰਿਹਾ। ਦੂਜੇ ਪਾਸੇ ਖੇਤੀ ਲਈ ਲੋੜੀਂਦੀਆਂ ਦਵਾਈਆਂ, ਖਾਦਾਂ, ਬੀਜ ਤੇ ਮਸ਼ੀਨਰੀ ਦੇ ਰੇਟ ਲਗਾਤਾਰ ਵੱਧ ਰਹੇ ਹਨ। ਜਿਸ ਨਾਲ ਖੇਤੀ ਦਾ ਧੰਦਾ ਘਾਟੇ ਵਾਲਾ ਬਣ ਗਿਆ ਹੈ। ਉਹਨਾਂ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇ ਸੂਬਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲਿਆਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਸਤੰਬਰ ਮਹੀਨੇ ਤੋ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 10 ਅਗਸਤ ਨੂੰ ਲੁਟੇਰੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਜਾਵੇਗਾ। ਉਹਨਾ ਇਸ ਸਮੇਂ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਦੋ ਜਥੇਬੰਦੀਆਂ ਦੀ ਏਕਤਾ ਦਾ ਫ਼ੈਸਲਾ ਕੀਤਾ ਹੈ। ਜਿਸ ਨੂੰ ਅੰਤਿਮ ਰੂਪ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੇਸ਼ ਪੱਧਰ ਦੀ ਕਾਨਫਰੰਸ ਕਰਕੇ ਦਿੱਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਤੇਜ਼ ਕਰਕੇ ਡਿਊਟੀਆਂ ਦੀ ਵੰਡ ਕਰ ਲਈ ਹੈ। ਉਹਨਾਂ ਕਿਹਾ ਕਿ 20 ਸਤੰਬਰ ਨੂੰ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਇਸ ਕਾਨਫਰੰਸ ਦਾ ਅਗਾਜ  ਕੀਤਾ ਜਾਵੇਗਾ। 

              ਇਸ ਮੌਕੇ ਤੇ ਸੰਬੋਧਨ ਕਰਦਿਆਂ ਸੂਬਾਈ ਆਗੂ ਲਛਮਣ ਸਿੰਘ ਕੂੰਮਕਲਾਂ ਨੇ ਆਖਿਆ ਕਿ ਇਲਾਕੇ ਵਿੱਚ ਕਿਸਾਨ ਸਭਾ ਦੀ ਮੈਂਬਰਸ਼ਿਪ ਕਰਕੇ ਹੋਰ ਨਵੇਂ ਯੂਨਿਟ ਬਣਾਏ ਜਾਣਗੇ। ਉਹਨਾਂ ਆਖਿਆ ਕਿ ਕਾਨਫਰੰਸ ਦੀ ਤਿਆਰੀ ਲਈ ਇਲਾਕੇ ਵਿੱਚੋਂ ਫੰਡ ਦੀ ਉਗਰਾਹੀ ਵੀ ਕੀਤੀ ਜਾਵੇਗੀ ਤਾਂ ਜੋ ਕਾਨਫਰੰਸ ਸਫਲਤਾ ਪੂਰਵਕ ਨੇਪਰੇ ਚੜ੍ਹ ਸਕੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ 13 ਸਤੰਬਰ ਨੂੰ ਇਲਾਕੇ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

             ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਨੇ ਆਖਿਆ ਕਿ ਇਲਾਕੇ ਵਿੱਚ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਅਤੇ ਗੋਸਗੜ੍ਹ ਮੱਤੇਵਾੜਾ, ਬੋੜ੍ਹਾ, ਚੋਤਾਂ, ਰਤਨਗੜ੍ਹ , ਕੂੰਮਕਲਾਂ ਤੇ ਢੋਲਣ ਆਦਿ ਪਿੰਡਾਂ ‘ਚ ਚੱਲਦੇ ਓਵਰ ਲੋਡ ਟਿਪਰਾ ਨੂੰ ਰੋਕਣ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਜੇ ਅਧਿਕਾਰੀਆਂ ਨੇ ਮਸਲੇ ਦਾ ਹੱਲ ਨਾ ਕਰਿਆ ਤਾਂ ਉਹ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਣਗੇ। ਅੱਜ ਦੀ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਸਾਬਕਾ ਸਰਪੰਚ ਗੁਰਚਰਨ ਸਿੰਘ ਝੁੱਗੀਆ ਬੇਗਾ, ਸਹਿਜਪ੍ਰੀਤ ਸਿੰਘ ਬੋੜੇ, ਸਰਨਜੀਤ ਸਿੰਘ ਸੇਲਕੀਆਣਾ, ਬੱਗਾ ਪਾਗਲੀ, ਅਜੇ ਕੁਮਾਰ ਬੋੜੇ, ਸੁਖਵਿੰਦਰ ਸਿੰਘ ਪ੍ਰਤਾਪਗੜ੍ਹ, ਆਤਮਾ ਸਿੰਘ ਰਤਨਗੜ੍ਹ, ਸੁਖਵਿੰਦਰ ਸਿੰਘ ਸੁੱਖੀ, ਨਿਰਮਲ ਸਿੰਘ ਮਿਆਣੀ, ਹਰਜਿੰਦਰ ਸਿੰਘ ਸੋਨੀ ਰਤਨਗੜ੍ਹ, ਦਿਲਬਾਗ ਸਿੰਘ , ਧੰਨਾ ਸਿਘ ਪ੍ਰਤਾਪਗੜ੍ਹ, ਜਸਵਿੰਦਰ ਸਿੰਘ ਗਿੱਲ ਬਿੱਟੂ ਮਿਆਣੀ, ਸੁਖਜਿੰਦਰ ਸਿੰਘ ਗਿੱਲ ਰਤਨਗੜ੍ਹ, ਸਰਪੰਚ ਅਵਤਾਰ ਸਿੰਘ ਦੋਆਬਾ ਭੈਣੀ, ਗੁਰਦਿਆਲ ਸਿੰਘ ਦੋਆਬਾ ਭੈਣੀ, ਸਾਬਕਾ ਸਰਪੰਚ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ