ਸੰਯੁਕਤ ਕਿਸਾਨ ਮੋਰਚੇ ਨੇ ਰਛਪਾਲਵਾ ਟੋਲ ਕੀਤਾ ਫ੍ਰੀ

      ਪਠਾਨਕੋਟ-


22 ਜੁਲਾਈ,   ਭਾਰਤ- ਅਮਰੀਕਾ ਇਕਤਰਫਾ ਵਪਾਰਕ ਸਮਝੌਤੇ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਾਰੇ ਪੰਜਾਬ ਅੰਦਰ ਤਿੰਨ ਘੰਟਿਆਂ ਲਈ ਟੋਲ ਪਲਾਜ਼ੇ ਫ੍ਰੀ ਕਰਾਉਣ ਨੂੰ ਅਮਲੀ ਰੂਪ ਦਿੰਦਿਆਂ ਅੱਜ ਪਠਾਨਕੋਟ ਤੇ ਗੁਰਦਾਸਪੁਰ ਜ਼ਿਲੇ ਦੀਆਂ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਰਛਪਾਲਵਾਂ ਟੋਲ ਪਲਾਜ਼ਾ 12 ਵਜੇ ਤੋਂ ਤਿੰਨ ਵਜੇ ਤੱਕ ਪਰਚੀ ਮੁਕਤ ਬਿਨਾਂ ਰੁਕਾਵਟ ਆਵਾਜਾਈ ਨੂੰ ਚੱਲਦਾ ਰੱਖਿਆ ਤੇ ਰੋਸ ਪ੍ਰਦਰਸ਼ਨ ਕੀਤਾ। 

          ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਸਾਥੀ ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਕੱਤੋਵਾਲ, ਕੇਵਲ ਸਿੰਘ ਕੰਗ, ਗੁਰਦੀਪ ਸਿੰਘ ਮੁਸਤਫਾਬਾਦ, ਅਸ਼ਵਨੀ ਕੁਮਾਰ ਲੱਖਣ ਕਲਾਂ, ਬਲਵਿੰਦਰ ਸਿੰਘ, ਬਲਵੰਤ ਸਿੰਘ ਘੋਹ, ਕੇਵਲ ਕਾਲੀਆ, ਇਕਬਾਲ ਸਿੰਘ, ਤਰਲੋਕ ਸਿੰਘ ਬਹਿਰਾਮ ਪੁਰ, ਸੁਖਵਿੰਦਰ ਸਿੰਘ, ਰਨਬੀਰ ਸਿੰਘ, ਕੁਲਵੰਤ ਸਿੰਘ, ਗੁਰਪ੍ਰਤਾਪ ਸਿੰਘ, ਰਘਬੀਰ ਸਿੰਘ ਚਾਹਲ, ਬਲਜਿੰਦਰ ਸਿੰਘ ਨੌਸ਼ਹਿਰਾ, ਬਲਬੀਰ ਸਿੰਘ ਬੈਂਸ, ਮੋਹਨ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਰੋਸ ਧਰਨੇ ਵਿੱਚ ਸ਼ਾਮਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀਆਂ ਸ਼ਰਤਾਂ ਤਹਿਤ ਅਮਰੀਕਾ-ਭਾਰਤ ਵਪਾਰ ਸਮਝੌਤਾ ਕੀਤਾ ਜੋ ਭਾਰਤ ਦੀ ਕਿਸਾਨੀ ਤੇ ਕਿਸਾਨੀ ਦੇ ਸਹਾਇਕ ਧੰਦਿਆਂ ਨੂੰ ਵੀ ਬਰਬਾਦ ਕਰ ਦੇਵੇਗਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ੳਸਦੀ ਸਰਕਾਰ ਨੇ ਬਿਨਾਂ ਕਿਸੇ ਠੋਸ ਵਿਰੋਧ ਦੇ ਇਸ ਇਕਤਰਫਾ ਸਮਝੌਤੇ ਉੱਪਰ ਦਸਖਤ ਕਰਕੇ ਦੇਸ਼ ਦੇ ਕਿਸਾਨਾਂ ਦੇ ਨਾਲ-ਨਾਲ ਛੋਟੇ ਉਦਯੋਗ-ਕਾਰੋਬਾਰ ਅਤੇ ਮਜ਼ਦੂਰਾਂ ਨਾਲ ਧ੍ਰੋਹ ਕੀਤਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਵਾਰ-ਵਾਰ ਲੈਂਡ ਪੁਲਿੰਗ ਪਾਲਸੀ ਲਿਆਕੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ। ਕਿਸਾਨ ਆਗੂਆਂ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਵਾਰ-ਵਾਰ ਕੀਤੇ ਜਾ ਰਹੇ ਹੱਮਲਿਆਂ ਖਿਲਾਫ ਪਹਿਲੇ ਨਾਲੋ ਵੱਧ ਚੜ੍ਹ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿਤਾ।

          ਕੇਂਦਰ ਤੇ ਪੰਜਾਬ ਸਰਕਾਰ ਵਲੋਂ ਦਿੱਲੀ ਜੰਤਰ-ਮੰਤਰ ਵਿਖੇ ਨੌਜਵਾਨਾਂ, ਪੰਜਾਬ ਅੰਦਰ ਮਜ਼ਦੂਰਾਂ ਕਿਸਾਨਾਂ ਮੁਲਾਜ਼ਮਾਂ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਉੱਪਰ ਪੁਲਿਸ ਤੇ ਸੰਘੀ ਟੋਲਿਆਂ ਵਲੋਂ ਕੀਤੇ ਜਾ ਰਹੇ ਤਸੱਦਦ ਦੀ ਨਿਖੇਧੀ ਦਾ ਮਤਾ ਪਾਸ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਐਸ ਕੇ ਐਮ ਦੀ ਹਮਾਇਤ ਵਿੱਚ ਟਰੇਡ ਯੂਨੀਅਨ ਲਹਿਰ ਦੇ ਆਗੂ ਕਾਮਰੇਡ ਸ਼ਿਵ ਕੁਮਾਰ, ਮੁਰਾਰੀ ਲਾਲ ਦੀਨਾਨਗਰ, ਬਲਵੰਤ ਸਿੰਘ ਬਹਾਦਰ ਲਾਹੜੀ, ਵਿਜੇ ਕੁਮਾਰ ਰਛਪਾਲਵਾਂ, ਸੂਰਤ ਸਿੰਘ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

*20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਕਿਸਾਨਾਂ ਦੀ ਦੇਸ਼ ਪੱਧਰ ਦੀ ਕਾਨਫਰੰਸ ਅਤੇ ਰੈਲੀ ਦੀ ਸਫਲਤਾ ਲਈ ਕਿਸਾਨ ਆਗੂਆਂ ਦੀ ਵਿਸ਼ਾਲ ਤਿਆਰੀ ਮੀਟਿੰਗ

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨਾਂ ਦੀ ਤਾਕਤ ਵਿੱਚ ਵਾਧਾ ਹੋਵੇਗਾ- ਸੰਧੂ