ਐਸ ਕੇ ਐਮ ਦੇ 1 ਸਤੰਬਰ ਤੋਂ ਚੰਡੀਗੜ੍ਹ ‘ਚ ਲਗਾਤਾਰ ਧਰਨੇ ਦੀਆਂ ਤਿਆਰੀਆਂ ਮੁਕੰਮਲ- ਰਾਜਵੀਰ ਸਿੰਘ
ਕਿਸਾਨ ਜਥੇਬੰਦੀਆਂ ਦੀ ਏਕਤਾ ਕਾਨਫਰੰਸ ਲਈ ਲੋਕਾ ਵਿੱਚ ਭਾਰੀ ਉਤਸ਼ਾਹ- ਗੁੱਜਰਵਾਲ ਡੇਹਲੋ- 31 ਅਗਸਤ (। ) “ਸੰਯੁਕਤ ਕਿਸਾਨ ਮੋਰਚੇ ਵੱਲੋ ਚੰਡੀਗੜ੍ਹ ਵਿੱਚ 1 ਸਤੰਬਰ ਤੋਂ ਲਗਾਤਾਰ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।” ਇਹ ਫੈਸਲਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕਹੇ। ਉਹਨਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 7 ਸਤੰਬਰ ਤੱਕ ਚੱਲਣ ਵਾਲੇ ਧਰਨੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਤੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਆਪਸੀ ਏਕਤਾ ਦਾ ਫ਼ੈਸਲਾ ਕੀਤਾ ਗਿਆ ਹੈ। ਏਕਤਾ ਦੇ ਅਮਲ ਨੂੰ ਨੇਪਰੇ ਚਾੜਨ ਲਈ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੇਸ਼ ਪੱਧਰੀ ਕਾਨਫਰੰਸ ਕੀਤੀ ਜਾਵੇਗੀ। ਜਿਸ ਵਿੱਚ ਦੇਸ਼ ਭਰ ਤੋ ਸੈਂਕੜੇ ਡੈਲੀਗੇਟ ਭਾਗ ਲੈਣਗੇ। ਉਹਨਾਂ ਦੱਸਿਆ ਕਿ 20 ਸਤੰਬਰ ਨੂੰ ਕਿਸਾਨਾਂ ਦੀ ਵੱਡੀ ਰੈਲੀ ਕਰਕੇ ਇਸ ਕਾਨਫਰੰਸ ਦਾ ਆਰੰਭ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਜ਼ੋਰਾਂ ਉੱਪਰ ਚੱਲ ਰਹੀਆਂ ਹਨ। ਇਸ ਮੌਕੇ ਤੇ...