ਥਾਣਾ ਡੇਹਲੋ ਪੁਲਿਸ ਦੀ ਢਿੱਲੀ ਕਾਰਵਾਈ ਵਿਰੁੱਧ ਕਿਸਾਨਾਂ ਦਾ ਵਫ਼ਦ ਮਿਲਿਆ ਪੁਲਿਸ ਅਧਿਕਾਰੀ ਨੂੰ

  


ਡੇਹਲੋ- 27 ਅਗਸਤ,  ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵੱਲੋ ਪਿਛਲੇ ਦਿਨੀ ਪਿੰਡ ਲਹਿਰਾ ਕੋਲ ਇੱਕ ਨੌਜਵਾਨ ਹਰਮਨਦੀਪ ਸਿੰਘ ਦੀ ਹੋਈ ਮੌਤ ਲਈ ਜਿਮੇਵਾਰ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਥਾਣਾ ਡੇਹਲੋ ਦੇ ਐਸ ਐਚ ਓ ਦੀ ਗੈਰਹਾਜਰੀ ਵਿੱਚ ਕੇਸ ਦੇ ਇਨਚਾਰਜ ਏ ਐਸ ਆਈ ਨਵੀਨ ਕੁਮਾਰ ਨੂੰ ਮਿਲ ਕੇ ਮੰਗ ਕੀਤੀ ਕਿ ਦਰਜ ਪਰਚੇ ਵਿੱਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਤੇ ਮਿਤ੍ਰਕ ਨੌਜਵਾਨ ਦੇ ਪਿਤਾ ਹਾਕਮ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਹੋਈ ਮੌਤ ਲਈ ਜਿਮੇਵਾਰ ਦੋਸ਼ੀ ਬਾਹਰ ਘੁੰਮ ਰਹੇ ਹਨ। ਜੱਦ ਕਿ ਉਹਨਾਂ ਦੇ ਪੁੱਤਰ ਦੀ ਮੌਤ ਲਈ ਜਿਮੇਵਾਰ ਆਸੂ ਸਿੰਘ ਅਤੇ ਸਾਜਨ ਸਿੰਘ ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਜਾਂਚ ਅੱਗੇ ਨਹੀ ਤੁਰੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਨੌਜਵਾਨ ਦੀ ਹੋਈ ਮੌਤ ਨੂੰ ਇੱਕ ਮਹੀਨਾ ਹੋ ਗਿਆ ਹੈ ਅਤੇ ਪੁਲਿਸ ਦੋਸ਼ੀਆਂ ਤੱਕ ਪੁਹੰਚ ਨਹੀ ਸਕੀ। ਉਹਨਾਂ ਕਿਹਾ ਕਿ ਦੋਸ਼ੀਆਂ ਨੇ ਮਿਤ੍ਰਕ ਨੌਜਵਾਨ ਦੇ ਬੈਂਕ ਖਾਤੇ ਦੀ ਦੁਰਵਰਤੋਂ ਕੀਤੀ ਹੈ। ਜੋ ਕਿ ਬੈਂਕ ਦੇ ਰਿਕਾਰਡ ਵਿੱਚ ਦਰਜ ਹੈ, ਪੁਲਿਸ ਨੇ ਇਸ ਦੀ ਛਾਣਬੀਣ ਵੀ ਨਹੀ ਕੀਤੀ। ਉਹਨਾ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਆਖਿਆ ਕਿ ਜੇ ਸੋਮਵਾਰ ਤੱਕ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਜਥੇਬੰਦੀ ਇਨਸਾਫ਼ ਪਸੰਦ ਲੋਕਾਂ ਨੂੰ ਨਾਲ ਲੈਕੇ ਥਾਣਾ ਡੇਹਲੋ ਦੀ ਪੁਲਿਸ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਅੱਜ ਦੇ ਵਫ਼ਦ ਦੀ ਅਗਵਾਈ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਨੇ ਕੀਤੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਕਰਮਨਦੀਪ ਸਿੰਘ ਮਿਤ੍ਰਕ ਦਾ ਭਰਾ, ਪੰਚ ਸੁਖਜਿੰਦਰ ਸਿੰਘ, ਬੇਅੰਤ ਸਿੰਘ, ਜਗਤਾਰ ਸਿੰਘ, ਜੰਗ ਬਹਾਦਰ ਸਿੰਘ, ਬਲਰਾਜ ਸਿੰਘ, ਅਮਰਜੀਤ ਸਿੰਘ, ਭਦਿੰਰਜੀਤ ਸਿੰਘ (ਸਾਰੇ ਘੁੰਗਰਾਣਾ ਨਿਵਾਸੀ) ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ