20-21 ਸਤੰਬਰ ਨੂੰ ਜਲੰਧਰ ਵਿੱਚ ਹੋਣ ਵਾਲੀ ਏਕਤਾ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

 



ਜਮਹੂਰੀ ਕਿਸਾਨ ਸਭਾ ਪੰਜਾਬ ਨੇ ਇਲਾਕਾ ਪੱਧਰੀ ਮੀਟਿੰਗ ਕਰਕੇ ਲਿਆ ਜਾਇਜ਼ਾ 


ਡੇਹਲੋ- 18 ਸਤੰਬਰ ,  ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਕੀਤੀ ਜਾ ਰਹੀ ਆਪਸੀ ਏਕਤਾ ਦੇ ਅਮਲ ਨੂੰ ਪੂਰਾ ਕਰਨ ਵਾਲੀ ਏਕਤਾ ਕਾਨਫਰੰਸ ਜੋ ਕਿ ਮਿਤੀ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋ ਰਹੀ ਹੈ, ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਲਾਕਾ ਕਿਲ੍ਹਾ ਰਾਏਪੁਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਸ ਮੌਕੇ 20 ਸਤੰਬਰ ਨੂੰ ਹੋ ਰਹੀ ਰੈਲੀ ਦਾ ਹਿੱਸਾ ਬਣਨਗੇ। ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫਤਰ ਵਿੱਚ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਇਲਾਕਾ ਪੱਧਰੀ ਮੀਟਿੰਗ ਵਿੱਚ ਰੈਲੀ ਤੇ ਕਾਨਫਰੰਸ ਦੀ ਤਿਆਰੀਆਂ ਦਾ ਜਾਇਜ਼ਾ ਲੈੰਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾ ਆਗੂ ਸੁਰਜੀਤ ਸਿੰਘ ਸੀਲੋ ਨੇ ਦੱਸਿਆ ਕਿ ਇਸ ਕਾਨਫਰੰਸ ਦੀ ਸਫਲਤਾ ਲਈ ਜ਼ਿਲ੍ਹੇ ਵਿੱਚੋਂ ਲੋਕਾਂ ਤੋਂ ਭਾਰੀ ਸਹਿਯੋਗ ਮਿਲ ਰਿਹਾ ਹੈ ਅਤੇ ਉਹਨਾਂ ਵਿੱਚ ਭਾਰੀ ਉਤਸ਼ਾਹ ਹੈ। ਆਗੂਆਂ ਨੇ ਆਖਿਆ ਕਿ ਇਹ ਏਕਤਾ ਕਾਨਫਰੰਸ ਕਿਸਾਨਾਂ ਦੀਆਂ ਜਥੇਬੰਦੀਆਂ ਨੂੰ ਵਿਸ਼ਾਲ ਏਕਤਾ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਮਲਕੀਤ ਸਿੰਘ ਗਰੇਵਾਲ ਨੇ ਆਖਿਆ ਕਿ ਕਿਲ੍ਹਾ ਰਾਏਪੁਰ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਰੈਲੀ ਦਾ ਹਿੱਸਾ ਬਣਨਗੇ। ਅੱਜ ਦੀ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਨਛੱਤਰ ਸਿੰਘ ਦਫ਼ਤਰ ਸਕੱਤਰ, ਸਵਰਨਜੀਤ ਸਿੰਘ ਜੜਤੌਲੀ, ਗੁਰਜੀਤ ਸਿੰਘ ਆਸੀ ਕਲਾਂ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ