ਫਿਰਕੂ ਸੰਦਭਾਵਨਾ ਬਣਾਈ ਰੱਖਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਅਤੀ ਜ਼ਰੂਰੀ- ਪਾਸਲਾ

 



ਪਿੰਡ ਬੋੜੇ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਮਹੂਰੀ ਕਿਸਾਨਾਂ ਸਭਾ ਨੇ ਕੀਤੀ ਆਮ ਪੰਚਾਇਤ 


ਚੌਤਾ- 14 ਸਤੰਬਰ , “ਫਿਰਕੂ ਸੰਦਭਾਵਨਾ ਬਣਾਈ ਰੱਖਣ ਅਤੇ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਨੂੰ ਠੱਲ ਪਾਉਣ ਲਈ ਭਾਜਪਾ ਨੂੰ ਦਿੱਲੀ ਦੀ ਸੱਤਾ ਤੋਂ ਲਾਂਭੇ ਕਰਨਾ ਅਤੀ ਜ਼ਰੂਰੀ ਹੈ।” ਇਹਨਾਂ ਸਬਦਾ ਦਾ ਪ੍ਰਗਟਾਵਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰਸਟੀ ਕਾ. ਮੰਗਤ ਰਾਮ ਪਾਸਲਾ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੋੜੇ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕੂੰਮਕਲਾਂ ਵੱਲੋ ਸਰਪੰਚ ਸਹਿਜਪ੍ਰੀਤ ਸਿੰਘ ਬੋੜੇ, ਬਲਾਕ ਸੰਮਤੀ ਮੈਂਬਰ ਦਲਵੀਰ ਸਿੰਘ ਪਾਗਲੀਆ, ਕੁਲਜੀਤ ਸਿੰਘ ਸਿੰਧੂ, ਬੇਅੰਤ ਸਿੰਘ ਗਰੇਵਾਲ, ਸਾਬਕਾ ਸਰਪੰਚ ਹਰਪ੍ਰਸਾਦਿ ਸਿੰਘ ਵਿਰਕ ਕੂੰਮਕਲਾਂ, ਰੁਪਿੰਦਰ ਸਿੰਘ ਭੰਗੂ, ਸਰਪੰਚ ਸੁਖਜਿੰਦਰ ਸਿੰਘ ਰਤਨਗੜ੍ਹ ਅਤੇ ਹਰਜੀਤ ਸਿੰਘ ਗਰਚਾ ਦੀ ਪ੍ਰਧਾਨਗੀ ਹੇਠ ਹੋਈ ਆਮ ਪੰਚਾਇਤ ਨੂੰ ਸੰਬੋਧਨ ਕਰਦਿਆਂ ਕਹੇ। ਉਹਨਾਂ ਆਖਿਆ ਕਿ ਭਾਜਪਾ ਦੀ ਕੇਂਦਰ ਸਰਕਾਰ ਕਾਰਪੋਰੇਟਾ ਦੇ ਦਬਾਅ ਅਧੀਨ ਕੰਮ ਕਰਦਿਆਂ ਦੇਸ਼ ਦੀ ਆਰਥਿਕ, ਸਮਾਜਿਕ, ਰਾਜਨੀਤਿਕ ਅਤੇ ਵਿਦੇਸ਼ ਨੀਤੀ ਨੂੰ ਬਦਲ ਕੇ ਕਿਰਤੀ ਕਿਸਾਨਾਂ ਦੀ ਲੁੱਟ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਸਮਝੌਤੇ ਦੇਸ਼ ਦੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ। ਉਹਨਾਂ ਕਿਰਤੀ ਕਿਸਾਨਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਭਾਜਪਾ ਦੀ ਫੁੱਟ ਪਾਊ ਚਾਲਾਂ ਤੋਂ ਬਚਕੇ ਆਪਸੀ ਭਾਈਚਾਰਕ ਏਕਤਾ ਨੂੰ ਤਕੜਾ ਕਰਨਾ ਚਾਹੀਦਾ ਹੈ। ਉਹਨਾਂ ਸੱਦਾ ਦਿੱਤਾ ਕਿ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਲੋਕ ਪੱਖੀ ਨੀਤੀਆਂ ਲਾਗੂ ਕਰਨ ਵਾਲੀ ਧਿਰ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। 

                ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਮਿਤੀ 20-21 ਸਤੰਬਰ ਨੂੰ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋ ਰਹੀ ਏਕਤਾ ਕਾਨਫਰੰਸ ਨੂੰ ਤਨ, ਮਨ, ਧਨ ਨਾਲ ਸਹਿਯੋਗ ਕਰਕੇ ਸਫ਼ਲ ਕੀਤਾ ਜਾਵੇ। ਇਸ ਕਾਨਫਰੰਸ ਦੀ ਸਫਲਤਾ ਨਾਲ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਨੌਜਵਾਨਾਂ ਨੂੰ ਹੋਰ ਬੱਲ ਮਿਲੇਗਾ। 

             ਸੀ ਟੀ ਯੂ (ਪੰਜਾਬ) ਦੇ ਸੂਬਾ ਪ੍ਰਧਾਨ ਜਗਦੀਸ਼ ਚੰਦ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਲੁਧਿਆਣਾ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋ ਮਜ਼ਦੂਰਾਂ ਖ਼ਿਲਾਫ਼ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ। 

          ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ  ਦੇ ਸੂਬਾ ਆਗੂਆਂ ਲਛਮਣ ਸਿੰਘ ਕੂੰਮਕਲਾਂ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਨੇ ਆਖਿਆ ਕਿ ਇਸ ਇਲਾਕੇ ਵਿੱਚੋਂ 20 ਸਤੰਬਰ ਦੀ ਜਲੰਧਰ ਰੈਲੀ ਲਈ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਸਾਬਕਾ ਸਰਪੰਚ ਕਰਤਾਰ ਸਿੰਘ ਬੋੜੇ, ਸਾਬਕਾ ਸਰਪੰਚ ਸਤਨਾਮ ਸਿੰਘ ਬੋੜੇ, ਸਾਬਕਾ ਸਰਪੰਚ ਸਵਰਨ ਸਿੰਘ ਬੋੜੇ, ਸਾਬਕਾ ਸਰਪੰਚ ਜਸਪਾਲ ਸਿੰਘ ਗਾਹੀ ਭੈਣੀ, ਸਾਬਕਾ ਸਰਪੰਚ ਨਿਰਮਲ ਸਿੰਘ ਮਿਆਣੀ, ਸਾਬਕਾ ਸਰਪੰਚ ਗੁਰਚਰਨ ਸਿੰਘ ਝੁੱਗੀਆਂ ਬੇਗਾ, ਪਰਮਜੀਤ ਸਿੰਘ ਮਾਛੀਵਾੜਾ, ਧੰਨ ਸਿੰਘ, ਸਰਦੂਲ ਸਿੰਘ ਪ੍ਰਤਾਪਗੜ੍ਹ, ਆਤਮਾ ਸਿੰਘ, ਹਰਜਿੰਦਰ ਸਿੰਘ ਸੋਨੀ, ਪਵਨਦੀਪ ਸਿੰਘ ਅਟਵਾਲ, ਗੁਰਮੇਲ ਸਿੰਘ ਰੂਮੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ, ਦਿਵਾਨ ਸਿੰਘ ਕੋਟਉਮਰਾ, ਬਲਰਾਮ ਸਿੰਘ, ਅਜੀਤ ਕੁਮਾਰ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ