ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ
ਡਾ. ਸਤਨਾਮ ਸਿੰਘ ਅਜਨਾਲਾ ਨੂੰ ਕੌਮੀ ਪ੍ਰਧਾਨ ਬਣਨ ਤੇ ਦਿੱਤੀਆਂ ਮੁਬਾਰਕਾਂ ਜਲੰਧਰ- 04 ਅਕਤੂਬਰ , ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ ਜਿਸ ਵਿੱਚ ਅਗਲੇ ਸੰਘਰਸ਼ਾਂ ਦੀ ਵਿਉਂਤ ਬੰਦੀ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਸ਼ੋਕ ਮਤਾ ਪੇਸ਼ ਕਰਦਿਆਂ ਵਿਛੜੇ ਸਾਥੀਆਂ ਚੰਦ ਫ਼ਤਿਹਪੁਰੀ, ਪ੍ਰਤਾਪ ਸਿੰਘ ਵੈਰੋਵਾਲ ਅਤੇ ਜਸਪਾਲ ਸਿੰਘ ਦਿਆਲਪੁਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਪਿਛਲੇ ਦਿਨੀ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਈ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੀ ਸਫ਼ਲ ਕੌਮੀ ਕਾਨਫਰੰਸ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਨੂੰ ਕੌਮੀ ਪ੍ਰਧਾਨ ਚੁਣੇ ਜਾਣ ਤੇ ਮੁਬਾਰਕਾਂ ਦਿੰਦਿਆਂ ਸੂਬਾ ਕਮੇਟੀ ਨੇ ਆਖਿਆ ਕਿ ਡਾ. ਸਤਨਾਮ ਸਿੰਘ ਅਜਨਾਲਾ ਦੇ ਪ੍ਰਧਾਨ ਬਣਨਾ ਨਾਲ ਕਿਸਾਨ ਲਹਿਰ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ. ਅਜਨਾਲਾ ਨੇ ਆਖਿਆ ਕਿ ਪਿਛਲੇ ਦਿਨੀ ਦੋ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਹੋਈ ਏਕਤਾ ਨਾਲ ਕਿਸਾਨ ਲਹਿਰ ਨੂੰ ਨਵਾਂ ਹੁੰਗਾਰਾ ਮਿਲਿਆ ਹੈ। ਜਿਸ ਤੋ ਪ੍ਰੇਰਤ ਹੋ ਕਿ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਏਕਤਾ ਵੱਲ ਕਦਮ ਵਧਾਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮ...