ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ
ਡਾ. ਸਤਨਾਮ ਸਿੰਘ ਅਜਨਾਲਾ ਨੂੰ ਕੌਮੀ ਪ੍ਰਧਾਨ ਬਣਨ ਤੇ ਦਿੱਤੀਆਂ ਮੁਬਾਰਕਾਂ
ਜਲੰਧਰ- 04 ਅਕਤੂਬਰ , ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ ਜਿਸ ਵਿੱਚ ਅਗਲੇ ਸੰਘਰਸ਼ਾਂ ਦੀ ਵਿਉਂਤ ਬੰਦੀ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਸ਼ੋਕ ਮਤਾ ਪੇਸ਼ ਕਰਦਿਆਂ ਵਿਛੜੇ ਸਾਥੀਆਂ ਚੰਦ ਫ਼ਤਿਹਪੁਰੀ, ਪ੍ਰਤਾਪ ਸਿੰਘ ਵੈਰੋਵਾਲ ਅਤੇ ਜਸਪਾਲ ਸਿੰਘ ਦਿਆਲਪੁਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਪਿਛਲੇ ਦਿਨੀ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਈ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੀ ਸਫ਼ਲ ਕੌਮੀ ਕਾਨਫਰੰਸ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਨੂੰ ਕੌਮੀ ਪ੍ਰਧਾਨ ਚੁਣੇ ਜਾਣ ਤੇ ਮੁਬਾਰਕਾਂ ਦਿੰਦਿਆਂ ਸੂਬਾ ਕਮੇਟੀ ਨੇ ਆਖਿਆ ਕਿ ਡਾ. ਸਤਨਾਮ ਸਿੰਘ ਅਜਨਾਲਾ ਦੇ ਪ੍ਰਧਾਨ ਬਣਨਾ ਨਾਲ ਕਿਸਾਨ ਲਹਿਰ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ. ਅਜਨਾਲਾ ਨੇ ਆਖਿਆ ਕਿ ਪਿਛਲੇ ਦਿਨੀ ਦੋ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਹੋਈ ਏਕਤਾ ਨਾਲ ਕਿਸਾਨ ਲਹਿਰ ਨੂੰ ਨਵਾਂ ਹੁੰਗਾਰਾ ਮਿਲਿਆ ਹੈ। ਜਿਸ ਤੋ ਪ੍ਰੇਰਤ ਹੋ ਕਿ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਏਕਤਾ ਵੱਲ ਕਦਮ ਵਧਾਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਜਥੇਬੰਦੀਆਂ ਹੋਰ ਮਜ਼ਬੂਤ ਹੋਣਗੀਆਂ, ਜਿਸ ਨਾਲ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਰਾਹ ਪਈ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਰੋਕਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਕੁੱਲ ਹਿੰਦ ਕਿਸਾਨ ਮਹਾਂ ਸਭਾ ਵੱਲੋ ਕਿਰਤੀ ਕਿਸਾਨਾਂ ਦੀ ਹੁੰਦੀ ਲੁੱਟ ਰੋਕਣ ਲਈ ਦੇਸ਼ਵਿਆਪੀ ਅੰਦੋਲਨ ਤੇਜ਼ ਕਰਨ ਦੀ ਕੋਸ਼ਿਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੋਕੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕੇਂਦਰ ਦੀ ਸਰਕਾਰ ਨੇ ਕਣਕ ਦੇ ਭਾਅ ਵਿੱਚ 25/- ਰੁਪਏ ਪ੍ਰਤੀ ਕੁਵਿੰਟਲ ਦਾ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਡੀਜ਼ਲ, ਖਾਦਾਂ, ਦਵਾਈਆਂ, ਖੇਤੀ ਮਸ਼ੀਨਿਰੀ ਦੇ ਰੇਟਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਜਿਸ ਨਾਲ ਖੇਤੀ ਲਾਗਤ ਕਈ ਗੁਣਾ ਵੱਧ ਗਈ ਹੈ। ਉਹਨਾਂ ਕਿਹਾ ਕਿ ਕਣਕ ਦੇ ਰੇਟ ਵਿੱਚ ਕੀਤਾ ਗਿਆ ਇਹ ਨਿਗੂਣਾ ਵਾਧਾ ਕਿਸਾਨਾਂ ਨੂੰ ਮਨਜ਼ੂਰ ਨਹੀ। ਉਹਨਾਂ ਆਖਿਆ ਕਿ ਫਸਲਾ ਦੇ ਰੇਟ ਸੁਆਮੀਨਾਥਨ ਦੀ ਰਿਪੋਰਟ ਮੁਤਾਬਕ ਤਹਿ ਕੀਤੇ ਜਾਣ। ਉਹਨਾਂ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐਮ) ਕਣਕ ਤੇ ਹੋਰ ਫਸਲਾ ਦੇ ਰੇਟ ਘੱਟ ਮਿਥਣ ਵਿੱਰੁਧ, ਯੂਰੀਆ ਤੇ ਡੀ ਏ ਪੀ ਦੀ ਸਿਲਾਈ ਵਧਾਉਣ, ਝੋਨੇ ਦੀ ਖ਼ਰੀਦ ਤੇਜ਼ ਕਰਨ, ਝੋਨੇ ਦੀ ਨਮੀ ਦੀ ਮਾਤਰਾਂ 22% ਕਰਨ, ਲਿਫਟਿੰਗ ਤੇਜ਼ ਕਰਨ, ਨਹਿਰੀ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਦੀ ਮੰਗ ਨੂੰ ਲੈਕੇ ਸੂਬੇ ਵਿੱਚ 7-8 ਅਕਤੂਬਰ ਨੂੰ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ, 12 ਅਕਤੂਬਰ ਨੂੰ ਜ਼ਿਲ੍ਹਿਆਂ ਤੇ ਤਹਿਸੀਲਾਂ ਵਿੱਚ ਮੰਗ ਪੱਤਰ ਦਿੱਤੇ ਜਾਣਗੇ, 28 ਅਕਤੂਬਰ ਨੂੰ ਸ਼ੇਰੋ ਖੰਡ ਮਿੱਲ ਨੂੰ ਬਚਾਉਣ ਲਈ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਤੇ ਸੂਬਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਸਭਾ ਵੱਲੋਂ ਕੀਤੇ ਜਾ ਰਹੇ ਐਕਸ਼ਨਾ ਦੀ ਤਿਆਰੀ ਲਈ ਡਿਊਟੀਆਂ ਦੀ ਵੰਡ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਹ ਐਕਸ਼ਨ ਪੂਰੇ ਕਾਮਯਾਬ ਹੋਣਗੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਰਘਵੀਰ ਸਿੰਘ ਬੈਨੀਪਾਲ, ਮੋਹਣ ਸਿੰਘ ਧਮਾਣਾ, ਪ੍ਰਗਟ ਸਿੰਘ ਜਾਮਾਰਾਏ, ਰਤਨ ਸਿੰਘ ਰੰਧਾਵਾ, ਸੰਤੋਖ ਸਿੰਘ ਬਿਲਗਾ, ਦਰਸ਼ਣ ਸਿੰਘ ਬੇਲੂਮਾਜਰਾ, ਮਨਜੀਤ ਸਿੰਘ ਬੱਗੂ, ਧਰਮਪਾਲ ਸਿੰਘ ਸੈਣੀ, ਵਰਿੰਦਰਜੀਤ ਸਿੰਘ ਪੁਰੀ, ਦਵਿੰਦਰ ਸਿੰਘ ਹੁਸ਼ਿਆਰਪੁਰ, ਗੁਰਮੇਜ ਸਿੰਘ ਤਿਮੋਵਾਲ, ਮੇਜਰ ਸਿੰਘ ਖੁਰਲਾਪੁਰ, ਰੇਸ਼ਮ ਸਿੰਘ ਫੈਲੋਕੇ, ਸੁਖਮਿੰਦਰ ਸਿੰਘ ਧਾਲੀਵਾਲ, ਦਲਜੀਤ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ।

Comments
Post a Comment