ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਮਹੂਰੀ ਕਿਸਾਨ ਸਭਾ ਨੇ ਮੰਗਿਆ ਮੁਆਵਜ਼ਾ
ਜਲੰਧਰ-11 ਅਕਤੂਬਰ,. ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਅੱਜ ਸਵੇਰੇ ਤੋ ਪੰਜਾਬ ਵਿੱਚ ਪੈ ਰਹੇ ਮੀਂਹ ਅਤੇ ਗੜਿਆਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਸੌ ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖ਼ਰਾਬ ਮੌਸਮ ਨੇ ਖੇਤ ਵਿੱਚ ਖੜੇ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਕੀਤਾ ਹੈ, ਜਿਸ ਨਾਲ ਹੁਣ ਕਿਸਾਨਾਂ ਨੂੰ ਫਸਲ ਵੱਡਣ ਤੇ ਖ਼ਰਚ ਵੱਧ ਜਾਵੇਗਾ ਅਤੇ ਝਾੜ ਘੱਟ ਜਾਵੇਗਾ। ਮੰਡੀਆਂ ਵਿੱਚ ਪਿਆ ਝੋਨਾ ਗਿੱਲਾ ਹੋ ਗਿਆ ਹੈ ਜਿਸ ਨੂੰ ਸਕਾਉਣ ਲਈ ਜਿਆਦਾ ਸਮਾਂ ਲੱਗੇਗਾ। ਉਹਨਾਂ ਕਿਹਾ ਕਿ ਹੁਣ ਹਵਾ ਵਿੱਚ ਨਮੀ ਦੀ ਮਾਤਰਾ ਵੱਧ ਜਾਣ ਨਾਲ ਝੋਨਾ ਜਲਦੀ ਸੁੱਕੇਗਾ ਨਹੀ। ਆਗੂਆਂ ਨੇ ਮੰਗ ਕੀਤੀ ਕਿ ਝੋਨੇ ਵਿੱਚ ਨਮੀ ਦੀ ਮਾਤਰਾ 22% ਤੇ ਝੋਨਾ ਖ਼ਰੀਦਿਆ ਜਾਵੇ ਤੇ ਮੁਆਵਜ਼ੇ ਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸਰਕਾਰ ਖੇਤ ਨੂੰ ਇਕਾਈ ਮੰਨ ਕੇ ਫਸਲ ਬੀਮਾ ਯੋਜਨਾ ਚਾਲੂ ਕਰੇ, ਜਿਸ ਨਾਲ ਕਿਸਾਨ ਦੇ ਕੁਦਰਤੀ ਆਫ਼ਤਾਂ ਨਾਲ ਹੁੰਦੇ ਨੁਕਸਾਨ ਦੀ ਭਰਪਾਈ ਹੋ ਸਕੇ।

Comments
Post a Comment