ਜਮਹੂਰੀ ਕਿਸਾਨ ਸਭਾ ਨੇ ਕਿਲ੍ਹਾ ਰਾਏਪੁਰ ‘ਚ ਕਿਸਾਨਾਂ ਦੀ ਮੰਗਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

 


ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਅੱਗੇ ਆਉਣ ਦੀ ਕੀਤੀ ਮੰਗ 


ਡੇਹਲੋ- 08 ਅਕਤੂਬਰ:,  ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅੱਜ ਮੁੱਖ ਚੋਣ ਕਮਿਸ਼ਨਰ ਗਿਆਨਵੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕਿਸਾਨਾਂ ਦੀਆਂ ਮੁੱਖ ਮੰਗਾਂ ਅਤੇ ਵੋਟਰ ਲਿਸਟਾਂ ਵਿੱਚ ਕੀਤੀਆਂ ਜਾ ਰਹੀਆਂ ਧਾਂਦਲੀਆਂ ਵਿੱਚ ਆਪਣਾ ਰੋਸ ਜ਼ਾਹਰ ਕੀਤਾ। ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਦਫ਼ਤਰ ਅੱਗੇ ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ ਅਤੇ ਡਾ. ਕੁਲਵੰਤ ਸਿੰਘ ਮੋਹੀ ਦੀ ਅਗਵਾਈ ਵਿੱਚ ਹੋਏ ਅਰਥੀ ਫੂਕ ਮਜਾਹਰੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਕੁਲਦੀਪ ਸਿੰਘ ਗਰੇਵਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਐਸ ਆਰ ਆਈ ਦੇ ਨਾਮ ਹੇਠ ਵੋਟ ਚੋਰੀ ਕਰਕੇ ਸੱਤਾ ਤੇ ਕਬਜ਼ਾ ਕੀਤਾ ਹੋਇਆ ਹੈ। ਜਿਸ ਲਈ ਮੁੱਖ ਚੋਣ ਕਮਿਸ਼ਨਰ ਗਿਆਨਵੇਸ਼ ਕੁਮਾਰ ਭਾਜਪਾ ਨਾਲ ਰੱਲਿਆ ਹੋਇਆ ਹੈ। ਉਹਨਾਂ ਮੰਗ ਕੀਤੀ ਕਿ ਗਿਆਨਵੇਸ਼ ਉੱਪਰ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਆਗੂਆਂ ਨੇ ਕੇਂਦਰ ਸਰਕਾਰ ਵੱਲੋ ਕਣਕ ਦੇ ਰੇਟ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਦਿਆਂ ਇਸ ਭਾਅ ਨੂੰ ਰੱਦ ਕਰ ਦਿੱਤਾ ਤੇ ਉਹਨਾਂ ਮੰਗ ਕੀਤੀ ਕਿ ਫਸਲਾ ਦੇ ਭਾਅ ਸਵਾਮੀਨਾਥਨ ਦੀ ਰੀਪੋਰਟ ਮੁਤਾਬਕ ਤਹਿ ਕੀਤੇ ਜਾਣ। ਉਹਨਾਂ ਆਖਿਆ ਕਿ ਖਾਦਾ ਬੀਜਾ, ਦਵਾਈਆਂ ਦੀ ਕਾਲਾ ਬਜ਼ਾਰੀ ਰੋਕ ਕੇ ਇਸ ਦੀ ਸਿਪਲਾਈ ਯਕੀਨੀ ਬਣਾਈ ਜਾਵੇ। ਉਹਨਾਂ ਆਖਿਆ ਕਿ ਕਿਸਾਨਾਂ ਦਾ ਝੋਨਾ ਬਿਨਾ ਕਿਸੇ ਦੇਰੀ ਤੋਂ ਖ਼ਰੀਦਿਆ ਜਾਵੇ। ਝੋਨੇ ਵਿੱਚ ਨਮੀ ਦੀ ਮਾਤਰਾ 22% ਕੀਤੀ ਜਾਵੇ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਤੇਜ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। 

ਇਸ ਮੌਕੇ ਤੇ ਕਿਸਾਨਾਂ ਵੱਲੋ ਕੇਂਦਰ ਦੀ ਭਾਜਪਾ ਸਰਕਾਰ ਵਿੱਰੁਧ ਜ਼ਬਰਦਸਤ ਨਾਹਰੇਬਾਜ਼ੀ ਵੀ ਕੀਤੀ। ਇਸ ਸਮੇਂ ਹੋਰਨਾ ਤੋ ਇਲਾਵਾ  ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪ੍ਰਧਾਨ ਹਰਭਜਨ ਸਿੰਘ, ਸਵਰਨਜੀਤ ਸਿੰਘ ਜੜਤੌਲੀ, ਢਾਡੀ ਹਾਕਮ ਸਿੰਘ ਜੜਤੌਲੀ, ਮਾ. ਸੁਖਦੇਵ ਸਿੰਘ, ਤਰਲੋਚਨ ਸਿੰਘ ਘੁੰਗਰਾਣਾ, ਚਮਕੌਰ ਸਿੰਘ ਛਪਾਰ, ਦਰਸ਼ਣ ਸਿੰਘ ਛਪਾਰ, ਛਿੰਦਰਪਾਲ ਸਿੰਘ, ਦਰਸ਼ਣ ਸਿੰਘ ਰੰਗੀਆਂ, ਜਸਵੰਤ ਸਿੰਘ ਰੰਗੀਆਂ, ਬਲਵੀਰ ਸਿੰਘ ਭੁੱਟਾ, ਬਲਜੀਤ ਸਿੰਘ ਸਾਇਆ, ਪ੍ਰਦੀਪ ਸਿੰਘ ਮਾਂਗਟ ਮੋਹੀ, ਜਸਵੰਤ ਸਿੰਘ ਟੂਸੇ, ਡੋਗਰ ਸਿੰਘ ਟੂਸੇ, ਕਰਮ ਸਿੰਘ ਗਰੇਵਾਲ, ਰਣਧੀਰ ਸਿੰਘ, ਬਲਜਿੰਦਰ ਸਿੰਘ ਗਰੇਵਾਲ, ਯੂਥ ਕਲੱਬ ਦੇ ਆਗੂ ਦਿਲਜੋਤ ਸਿੰਘ ਗਰੇਵਾਲ, ਦਰਸ਼ਣ ਸਿੰਘ ਗਰੇਵਾਲ, ਹਰਜੀਤ ਸਿੰਘ ਗਰੇਵਾਲ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ