ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਪਿੰਡ ਝਾਡੇ ਵਿੱਚ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

 



ਲੱਲਤੋ ਕਲਾਂ- 08 ਅਕਤੂਬਰਃ, ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਅਤੇ ਚੋਣ ਕਮਿਸ਼ਨਰ ਵੱਲੋਂ ਕੀਤੀਆਂ ਜਾ ਰਹੀਆਂ ਧਾਂਦਲੀਆਂ ਖ਼ਿਲਾਫ਼ ਪਿੰਡ ਝਾਡੇ ਵਿਖੇ ਸਵਰਨ ਸਿੰਘ ਗਰੇਵਾਲ, ਰਮਿੰਦਰ ਸਿੰਘ ਅਤੇ ਕੁਲਜੀਤ ਸਿੰਘ ਦੀ ਅਗਵਾਈ ਵਿੱਚ ਕੀਤੇ ਅਰਥੀ ਫੂਕ ਮਜਾਹਰੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਮੁੱਖ ਚੋਣ ਕਮਿਸ਼ਨਰ ਗਿਆਨਵੇਸ਼ ਕੁਮਾਰ ਦਾ ਅਸਤੀਫਾ ਮੰਗਿਆ ਅਤੇ ਕਿਸਾਨਾਂ ਦੀਆਂ ਮੰਗਾਂ ਦੇ ਜਲਦੀ ਹੱਲ ਦੀ ਮੰਗ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਝਾਡੇ ਨੇ ਆਖਿਆ ਕਿ ਭਾਜਪਾ ਵੱਲੋ ਵੋਟ ਚੋਰੀ ਰਾਹੀ ਸੱਤਾ ਤੇ ਕਬਜ਼ਾ ਕੀਤਾ ਹੋਇਆ ਹੈ, ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨਵੇਸ਼ ਦੀ ਮਿਲੀ ਭੁਗਤ ਹੈ। ਉਹਨਾਂ ਮੰਗ ਕੀਤੀ ਕਿ ਗਿਆਨਵੇਸ਼ ਨੂੰ ਉਸ ਦੇ ਅਹੁਦੇ ਤੋਂ ਤੁਰੰਤ ਲਾਂਭੇ ਕੀਤਾ ਜਾਵੇ। ਧਰਨਾਕਾਰੀਆ ਨੂੰ ਸੰਬੋਧਨ ਕਰਦਿਆਂ ਆਗੂ ਨੇ ਆਖਿਆ ਕਿ ਕਣਕ ਦੇ ਭਾਅ ਵਿੱਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਮਜ਼ਾਕ ਹੈ। ਉਹਨਾਂ ਆਖਿਆ ਕਿ ਫਸਲਾ ਦੇ ਰੇਟ ਸਵਾਮੀਨਾਥਨ ਦੀ ਰੀਪੋਰਟ ਅਨੁਸਾਰ ਤਹਿ ਕੀਤੇ ਜਾਣ। ਉਹਨਾਂ ਆਖਿਆ ਕਿ ਕਿਸਾਨਾਂ ਦੇ ਝੋਨੇ ਦੀ ਮੰਡੀਆਂ ਵਿੱਚੋਂ ਖਰੀਦ ਤੇਜ਼ੀ ਨਾਲ ਕੀਤੀ ਜਾਵੇ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ 22% ਕੀਤੀ ਜਾਵੇ। ਉਹਨਾਂ ਆਖਿਆ ਕਿ ਕਿਸਾਨਾਂ ਨੂੰ ਖਾਦਾਂ, ਦਵਾਈਆਂ, ਬੀਜਾਂ ਮਿਲਣ ਵਿੱਚ ਹੁੰਦੀ ਦੇਰੀ ਨੂੰ ਦੂਰ ਕਰਕੇ ਇਹਨਾਂ ਵਸਤਾਂ ਦੀ ਸਪਲਾਈ ਤੇਜ ਕੀਤੀ ਜਾਵੇ। ਕਿਸਾਨਾਂ ਵੱਲੋ ਪੁਤਲੇ ਨੂੰ ਅੱਗ ਲਗਾਕੇ ਜ਼ਬਰਦਸਤ ਨਾਹਰੇਬਾਜ਼ੀ ਵੀ ਕੀਤੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਾਸ, ਅਮਨ ਸਿੰਘ, ਜੀਤ ਲੱਲਤੋ ਖ਼ੁਰਦ, ਜਗਤਾਰ ਸਿੰਘ, ਅਮਰਿੰਦਰ ਸਿੰਘ, ਪ੍ਰੇਮ ਲਤਾ, ਮਿੰਦਾ, ਰਾਜੀ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ