ਕਿਸਾਨ ਆਗੂ ਪੁਸ਼ਪਿੰਦਰ ਸਿੰਘ ਸ਼ਾਹਪੁਰ ਜਾਜਨ ਦਾ ਦਿਹਾਂਤ
ਸ਼ਾਹਪੁਰ-07ਅਕਤੂਬਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਕਮੇਟੀ ਮੈਂਬਰ ਤੇ ਇਕਾਈ ਸ਼ਾਹਪੁਰ ਜਾਜਨ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਜੋ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਜੋ ਕੱਲ ਰਾਤ ਸਦੀਵੀ ਵਿਛੋੜਾ ਦੇ ਗਏ ਸਨ ਅੱਜ ਉਨ੍ਹਾਂ ਦੇ ਸੰਸਕਾਰ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋ, ਤਹਿਸੀਲ ਫਤਹਿਗੜ੍ਹ ਚੂੜੀਆਂ ਦੇ ਪ੍ਰਧਾਨ ਅਵਤਾਰ ਸਿੰਘ ਠੱਠਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਸਾਥੀ ਪੁਸ਼ਪਿੰਦਰ ਸਿੰਘ ਦੀ ਮ੍ਰਿਤਕ ਦੇਹ ਉਪਰ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ। ਸਾਥੀ ਪੁਸ਼ਪਿੰਦਰ ਸਿੰਘ ਸ਼ਾਹਪੁਰ ਜਾਜਨ ਦੀ ਅੰਤਿਮ ਅਰਦਾਸ 15 ਅਕਤੂਬਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਸ਼ਾਹਪੁਰ ਜਾਜਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗੀ।

Comments
Post a Comment