ਖ਼ਰਾਬ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ, ਮੰਡੀਆਂ ਵਿੱਚ ਪਿਆ ਝੋਨਾ ਹੋਇਆ ਗਿੱਲਾ




 ਖ਼ਰਾਬ ਹੋਈ ਫਸਲ ਦਾ ਪੂਰਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ- ਕਿਸਾਨ ਆਗੂ

ਡੇਹਲੋ- 11 ਅਕਤੂਬਰਃ,   “ਅੱਜ ਸਵੇਰ ਤੋਂ ਹੀ ਰੁਕ-ਰੁਕ ਪੈਂਦੇ ਮੀਂਹ ਅਤੇ ਤੇਜ਼ ਹਵਾ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਕਿਸਾਨਾਂ ਦਾ ਪੁੱਤਾਂ ਵਾਂਗ ਪਾਲਿਆ ਝੋਨਾ ਜਾਂ ਤਾਂ ਖੇਤ ਵਿੱਚ ਢਹਿ ਗਿਆ ਹੈ ਜਾਂ ਮੰਡੀ ਵਿੱਚ ਪਾਣੀ ਨਾਲ ਗਿੱਲਾ ਹੋ ਗਿਆ ਹੈ।  ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਨੂੰ ਤੁਰੰਤ ਸੌ ਫੀਸਦੀ ਮੁਆਵਜ਼ਾ ਦੇਣਾ ਚਾਹੀਦਾ ਹੈ।” ਇਹਨਾਂ ਸਬਦਾ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਨੇ ਮੀਂਹ ਤੋਂ ਬਾਅਦ ਇਲਾਕੇ ਦੇ ਪਿੰਡਾਂ ਕਿਲ੍ਹਾ ਰਾਏਪੁਰ, ਜੜਤੌਲੀ, ਡੇਹਲੋ, ਨਾਰੰਗਵਾਲ, ਘੁੰਗਰਾਣਾ ਦਾ ਦੌਰਾ ਕਰਨ ਉਪਰੰਤ ਕਿਲ੍ਹਾ ਰਾਏਪੁਰ ਦੀ ਦਾਣਾ ਮੰਡੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਨੇ ਕਹੀ। ਉਹਨਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਖੇਤ ਨੂੰ ਇਕਾਈ ਮੰਨ ਕੇ ਕਿਸਾਨਾਂ ਲਈ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇ। ਉਹਨਾਂ ਕਿਹਾ ਕਿ ਕਿਸਾਨਾਂ ਨਾਲ ਹਰ ਵਾਰ ਕੋਈ ਨਾ ਕੋਈ ਕੁਦਰਤੀ ਆਫ਼ਤ ਆਉਣ ਨਾਲ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਹੈ, ਜਿਸ ਦੀ ਪੂਰਤੀ ਨਹੀ ਹੋ ਪਾਉਂਦੀ। ਉਹਨਾਂ ਕਿਹਾ ਕਿ ਇਸ ਮੀਂਹ ਹਨੇਰੀ ਨਾਲ ਕਿਸਾਨਾਂ ਦੀ ਲੇਬਰ ਵੱਧ ਜਾਵੇਗੀ ਅਤੇ ਝਾੜ ਦੇ ਘੱਟਣ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ। ਆਗੂਆਂ ਨੇ ਆਖਿਆ ਵਿੱਚ ਝੋਨੇ ਵਿੱਚ ਨਮੀ 22% ਕੀਤੀ ਜਾਵੇ। ਉਹਨਾਂ ਕਿਹਾ ਕਿ ਪਹਿਲਾਂ ਹੀ ਘਾਟੇ ਵਿੱਚ ਚੱਲ ਰਹੇ ਖੇਤੀ ਧੰਦੇ ਨੂੰ ਬਚਾਉਣ ਲਈ ਸਰਕਾਰ ਕਿਸਾਨਾਂ ਦੀ ਬਾਂਹ ਫੜੇ। 

              ਆਗੂਆਂ ਨੇ ਮੰਗ ਕੀਤੀ ਕਿ ਦਾਣਾ ਮੰਡੀਆਂ ਵਿੱਚ ਸੈਡ ਬਣਵਾਏ ਜਾਣ। ਇਸ ਮੌਕੇ ਤੇ ਦਾਣਾ ਮੰਡੀਆਂ ਵਿੱਚ ਕੰਮ ਕਰਦੇ ਮਜਦੂਰਾਂ, ਪੱਲੇਦਾਰਾਂ ਸੋਨੂੰ ਅਤੇ ਸ਼ੁਸ਼ੀਲ ਕੁਮਾਰ ਨੇ ਆਖਿਆ ਕਿ ਮੀਂਹ ਕਾਰਨ ਉਹਨਾਂ ਦਾ ਕੰਮ ਵੱਧ ਜਾਵੇਗਾ। ਉਹਨਾਂ ਕਿਹਾ ਕਿ ਹੁਣ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਵੱਧ ਹੋ ਜਾਵੇਗੀ ਅਤੇ ਝੋਨਾ ਸੁੱਕਣ ਵਿੱਚ ਦਿੱਕਤ ਆਵੇਗੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਪਰਮਿੰਦਰ ਸਿੰਘ, ਅਮਰੀਕ ਸਿੰਘ, ਸਵਰਨਜੀਤ ਸਿੰਘ ਜੜਤੌਲੀ, ਜਸਵੰਤ ਸਿੰਘ ਘੁੰਗਰਾਣਾ, ਸੁਖਦੇਵ ਸਿੰਘ, ਸੰਦੀਪ ਸਿੰਘ, ਪਰਮਿੰਦਰ ਕੁਮਾਰ, ਤੇਲੂ ਰਾਮ ਆਦਿ ਹਾਜਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ