Posts

Showing posts from November, 2026

ਝੋਨੇ ਦੀ ਖਰੀਦ ਜਾਰੀ ਰੱਖਣ ਅਤੇ ਗੰਨਾ ਮਿੱਲ ਚਾਲੂ ਕਰਵਾਉਣ ਲਈ ਮੰਗ ਪੱਤਰ ਦਿੱਤਾ

Image
  ਫਿਲੌਰ, 21 ਨਵੰਬਰ - ਅੱਜ ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐੱਮ) ਵਲੋਂ ਪੰਜਾਬ ਦੇ ਮੁਖ ਮੰਤਰੀ ਦੇ ਨਾਂ ਭੇਜੇ ਇੱਕ ਮੰਗ ਪੱਤਰ ਚ ਮੰਗ ਕੀਤੀ ਕਿ ਝੋਨੇ ਦੀ ਬੰਦ ਕੀਤੀ ਸਰਕਾਰੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ ਕਿਉਂਕਿ ਬਹੁਤ ਸਾਰੇ ਕਿਸਾਨਾਂ ਦਾ ਝੋਨਾ ਹਾਲੇ ਵੀ ਮੰਡੀਆਂ ’ਚ ਪਿਆ ਹੈ। ਸਰਕਾਰੀ ਖਰੀਦ ਬੰਦ ਹੋਣ ਕਾਰਨ ਇਹ ਝੋਨਾ ਪ੍ਰਾਈਵੇਟ ਪਲੇਅਰਾਂ ਵਲੋਂ ਘੱਟ ਰੇਟਾਂ ’ਤੇ ਖਰੀਦਿਆਂ ਜਾ ਰਿਹਾ ਹੈ। ਮੰਗ ਪੱਤਰ ਦੇਣ ਉਪਰੰਤ ਆਗੂਆਂ ਨੇ ਦੱਸਿਆ ਕਿ ਇਲਾਕੇ ਦੇ ਕਿਸਾਨ ਆਪਣਾ ਗੰਨਾਂ ਵੇਚਣ ਲਈ ਆਮ ਤੌਰ ’ਤੇ ਫਗਵਾੜਾ ਜਾਂਦੇ ਹਨ, ਜਿਸ ਮਿੱਲ ਨੂੰ ਸਰਕਾਰ ਵਲੋਂ ਸੀਲ ਕਰ ਦਿੱਤਾ ਗਿਆ ਹੈ। ਮਿੱਲ ਮਾਲਕਾਂ ਵੱਲ ਹਾਲੇ ਵੀ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਖੜੇ ਹਨ। ਆਗੂਆਂ ਨੇ ਮੰਗ ਕੀਤੀ ਕਿ ਇਹ ਮਿੱਲ ਸਰਕਾਰ ਆਪ ਚਲਾਵੇ ਅਤੇ ਬਕਾਇਆ ਦਵਾਉਣ ਲਈ ਉਚੇਚੇ ਯਤਨ ਕੀਤੇ ਜਾਣ। ਪਿਛਲੇ ਅਰਸੇ ਦੌਰਾਨ ਕੀਤੇ ਇਹ ਯਤਨ ਪੂਰੇ ਤਰਾਂ ਸਫ਼ਲ ਨਹੀਂ ਹੋਏ ਹਨ। ਆਗੂਆਂ ਨੇ ਕਿਹਾ ਕਿ ਮਿੱਲ ਬੰਦ ਕਰਨਾ ਸਾਰਥਿਕ ਹੱਲ ਨਹੀਂ ਹੈ ਸਗੋਂ ਸਰਕਾਰ ਆਪ ਆਪਣੇ ਹੱਥਾਂ ਵਿੱਚ ਲੈ ਕੇ ਇਸ ਮਿੱਲ ਨੂੰ ਚਲਾਵੇ ਕਿਉਂਕਿ ਗੰਨੇ ਦੀ ਫ਼ਸਲ ਬਿਲਕੁੱਲ ਤਿਆਰ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ, ਕੁਲਜੀਤ ਫਿਲੌਰ, ਤਰਜਿੰਦਰ ਧਾਲੀਵਾਲ ਆਦਿ ਹਾਜ਼ਰ ਸਨ। ਇਹ ਮੰਗ ਪੱਤਰ ਐੱਸ ...

ਐਸ. ਕੇ.ਐਮ. ਦੀ ਵਿਸ਼ਾਲ ਰੈਲੀ 26 ਨਵੰਬਰ ਅੰਮ੍ਰਿਤਸਰ ਵਿਖੇ ਹੋਵੇਗੀ

Image
           ਸ੍ਰੀ ਅੰਮ੍ਰਿਤਸਰ ਸਾਹਿਬ-21 ਨਵੰਬਰ,    ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਦਿੱਲੀ ਕਿਸਾਨ ਮੋਰਚੇ ਦੀ 6 ਵੀਂ ਵਰੇ ਗੰਢ ਤੇ 26 ਨਵੰਬਰ ਨੂੰ ਮਾਝਾ ਦੇ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੀ ਸਾਂਝੀ ਵਿਸ਼ਾਲ ਰੈਲੀ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਹੈ! ਜਿਸ ਵਿਚ ਇਹਨਾਂ ਸਾਰਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਣਗੇ ਜਿਸ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ ਮੋਰਚੇ ਚੇ ਸ਼ਾਮਿਲ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧ ਦੇ ਤੌਰ ਤੇ ਕੁਲ ਹਿੰਦ ਕਿਸਾਨ ਮਹਾਂ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ  ਐਸ. ਕੇ. ਐਮ. ਨਾਲ ਜਿਹੜਾ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਿਖ਼ਤੀ ਸਮਝੌਤਾ ਕੀਤਾ ਗਿਆ ਸੀ ਕਿ ਪੰਜਾਬ ਪੁਨਰਗਠਨ ਐਕਟ ਦੀ ਪੰਜਾਬ ਵਿਰੋਧੀ 78,79 ਤੇ 80  ਧਾਰਾ ਨੂੰ ਰੱਦ ਕਰਨ, ਪਾਣੀਆਂ ਦੇ ਡੈਮਾਂ ਦਾ ਕੰਨਟਰੋਲ ਪੰਜਾਬ ਨੂੰ ਸੌਂਪਣ, ਬੀਜ ਬਿੱਲ ਤੇ ਬਿਜਲੀ ਬਿੱਲ ਵਾਪਿਸ ਲੈਣ ਦੇ ਸਾਰੇ ਮੱਤੇ ਪੰਜਾਬ ਵਿਧਾਨਸਭਾ ਦੇ ਸਪੈਸ਼ਲ ਸੈਕਸ਼ਨ ਵਿੱਚ ਪਾਸ ਕੀਤੇ ਜਾਣਗੇ ਪ੍ਰੰਤੂ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਗਿਆ! ਇਸੇ ਤਰ੍ਹਾਂ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਵਿਧਾਨਸਭਾ ਚੇ ਪਿੰਡਾਂ - ਕਸਬਿਆਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਤੇ ਕੋਆਪਰੇਟਿਵ ...

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ

Image
  ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦੇਸ਼ ਭਗਤਾਂ ਦੇ ਵਿਚਾਰਾਂ ਤੇ ਪਹਿਰਾ ਦੇਣ ਦੀ ਲੋੜ- ਡਾ. ਕਾਲਖ ਅਤੇ ਗੁੱਜਰਵਾਲ ਜੋਧਾਂ- 16 ਨਵੰਬਰ,  ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ, ਸੁਰੈਣ ਸਿੰਘ (ਵੱਡਾ), ਸੁਰੈਣ ਸਿੰਘ (ਛੋਟਾ), ਬਖ਼ਸ਼ੀਸ਼ ਸਿੰਘ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਜਮਹੂਰੀ ਕਿਸਾਨ  ਸਭਾ ਪੰਜਾਬ ਵੱਲੋ ਸਾਂਝੇ ਤੌਰ ਤੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਬੁੱਤ ਉੱਪਰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸ਼ਹੀਦ ਸਰਾਭਾ ਅਤੇ ਉਹਨਾਂ ਦੇ ਵਿਚਾਰਾਂ ਤੋਂ ਸੇਧ ਲੈਕੇ ਦੇਸ਼ ਦੀ ਏਕਤਾ ਅਤੇ ਆਖੰਡਤਾ ਦੀ ਰਾਖੀ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋ ਜਨਸੰਘ ਦੇ ਦਿਸ਼ਾ ਨਿਰਦੇਸ਼ ਤੇ ਲਿਆਂਦੇ ਜਾ ਰਹੇ ਫਿਰਕੂ ਤੇ ਫਾਸੀਵਾਦੀ ਇੰਜਡੇ ਨੂੰ ਰੋਕਣ ਲਈ ਗਦਰ ਪਾਰਟੀ ਵੱਲੋ ਅਪਣਾਏ ਗਏ ਧਰਮ ਨਿਰਪੱਖ ਸਿਧਾਤ ਨੂੰ ਲੋਕਾ ਵਿੱਚ ਪ੍ਰਚਾਰ ਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।ਉਹਨਾਂ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲੋਕਾਂ ਵਿੱਚ ਕੀਤੇ ਚੋਣ ਵਾਅਦੇ ...

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

Image
  ਜਲੰਧਰ-15 ਨਵੰਬਰ (।      ) ਕੁੱਲ ਹਿੰਦ ਕਿਸਾਨ ਮਹਾਂ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ  ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈੱਸ ਨੂੰ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਤੋਂ ਜਾਰੀ ਕੀਤੇ ਬਿਆਨ ਵਿੱਚ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐਮ) ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਸਰਕਾਰਾਂ ਵੱਲੋਂ ਇਹ ਤਰਕ ਦੇਣਾ ਕਿ "ਝੋਨੇ ਖਰੀਦਣ ਦੀ ਲਿਮਟ ਪੂਰੀ ਹੋ ਗਈ ਹੈ," ਪੂਰੀ ਤਰ੍ਹਾਂ ਨਾਲ ਕਿਸਾਨਾਂ ਨਾਲ ਧੋਖਾ ਅਤੇ ਉਨ੍ਹਾਂ ਦੀ ਮਿਹਨਤ ਉੱਤੇ ਪਾਣੀ ਫੇਰਨ ਵਾਂਗ ਹੈ। ਸੂਬੇ ਦੀਆਂ ਝੋਨਾ ਮੰਡੀਆਂ ਵਿੱਚ ਅੱਜ ਵੀ ਲੱਖਾਂ ਕੁਇੰਟਲ ਝੋਨਾ ਬਿਨਾਂ ਵਿਕੇ ਖੁੱਲੇ ਆਸਮਾਨ ਹੇਠ ਜਾਂ ਆੜ੍ਹਤਾਂ ਦੀਆਂ ਦੁਕਾਨਾਂ  ਅੱਗੇ ਪਿਆ ਹੋਇਆ ਹੈ। ਅਜਿਹੇ ਸਮੇਂ ਵਿੱਚ ਜਦੋਂ ਕਿਸਾਨ ਆਪਣੀ ਫ਼ਸਲ ਨੂੰ ਵੇਚਣ ਲਈ ਦਿਨ-ਰਾਤ ਮੰਡੀਆਂ ਵਿੱਚ ਖੱਜਲ ਹੋ ਰਹੇ ਹਨ, ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਹੱਥ ਖੜ੍ਹੇ ਕਰ ਦੇਣਾ ਇਹ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਅਤੇ ਵਿਚੋਲਿਆਂ ਦੇ ਇਸ਼ਾਰੇ ਉੱਤੇ ਕੰਮ ਕਰ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਝੋਨੇ ਦੀ ਤੁਰੰਤ ਖਰੀਦ ਸ਼ੁਰੂ  ਹੋਵੇ, ਮੰਡੀਆਂ ਵਿੱਚ ਪ...

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

Image
ਲੁਧਿਆਣਾ-03 ਨਵੰਬਰ,  ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਹਰਿੰਦਰ ਸਿੰਘ ਲੱਖੋਵਾਲ, ਬਲਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਹੋਈ । ਮੀਟਿੰਗ ਵਿੱਚ ਹੇਠ ਲਿਖੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। * ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਨਵੰਬਰ ਦੇ ਪ੍ਰੋਗਰਾਮ ਸਬੰਧੀ:* ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਅਕਤੂਬਰ ਦੀ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਸੀ ਕਿ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਸਾਰੀਆਂ ਫਸਲਾਂ 'ਤੇ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ, ਕਿਸਾਨਾਂ ਦੀ ਕਰਜ਼ਾ ਮਾਫੀ ਅਤੇ ਹੋਰ ਮੰਗਾਂ 'ਤੇ ਲਿਖਤੀ ਭਰੋਸਾ ਦਿੱਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਪੰਜਾਬ ਵਿੱਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕੌਮੀ ਆਗੂ ਸੰਬੋਧਨ ਕਰਨਗੇ। * ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ 'ਤੇ ਮਤੇ ਨਾ ਪਾਉਣ ਸਬੰਧੀ:* ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 6 ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਇਆ ਗਿਆ ਸੀ। 6 ਸਤੰਬਰ ਨੂੰ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਪੰਜਾਬ ਪੁਨਰ ਐਕਟ 1966ਧਾਰਾ78, 79 ਅਤੇ 80 ਰੱਦ ਕਰਨ, ਪਿਛਲੇ ਸਾਰੇ ਸਮਝੌਤੇ ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!