Posts

ਭਾਰਤ ਅਮਰੀਕਾ ਮੁਕਤ ਵਪਾਰ ਦਾ 10 ਅਗਸਤ ਨੂੰ ਹੋਵੇਗਾ ਵਿਆਪਕ ਵਿਰੋਧ

Image
ਡੇਹਲੋ-07 ਅਗਸਤ,  “ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਭਾਰਤ ਅਮਰੀਕਾ ਮੁਕਤ ਵਪਾਰ ਦਾ ਵਿਆਪਕ ਵਿਰੋਧ ਕਰਕੇ ਲੁਟੇਰੇ ਕਾਰਪੋਰੇਟੋ ਭਾਰਤ ਛੱਡੋ ਦਾ ਹੋਕਾ ਦੇਣਗੇ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਇਲਾਕਾ ਕਮੇਟੀ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਸਭਾ ਦੇ ਕਿਲ੍ਹਾ ਰਾਏਪੁਰ ਵਿਖੇ ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੇ। ਉਹਨਾਂ ਦੱਸਿਆ ਕਿ ਭਾਰਤ ਛੱਡੋ ਅੰਦੋਲਨ ਦੀ 84ਵੀ ਵਰ੍ਹੇਗੰਢ ਦੇ ਮੌਕੇ 10 ਅਗਸਤ ਨੂੰ ਜ਼ਿਲ੍ਹਿਆਂ ਤਹਿਸੀਲਾ ਤੇ ਰੋਸ ਪ੍ਰਦਰਸ਼ਨ ਕਰਕੇ ਲੁਟੇਰੇ ਕਾਰਪੋਰੇਟਾ ਨੂੰ ਭਾਰਤ ਵਿੱਚੋਂ ਬਾਹਰ ਕੱਢਣ ਅਤੇ ਹੋਰ ਦੇਸ਼ਾਂ ਨਾਲ ਕਰ ਮੁਕਤ ਵਪਾਰ ਸਮਝੌਤੇ ਰੱਦ ਕਰਨ ਦੀ ਮੰਗ ਲਈ ਵਿਸ਼ਾਲ ਐਕਸ਼ਨ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਵਿਰੋਧ ਪ੍ਰਦਰਸ਼ਨ ਦੀਆਂ ਤਿਆਰੀ ਮੁਕੰਮਲ ਹੋ ਚੁੱਕੀਆਂ ਹਨ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ ਅਤੇ ਜਸਕਰਨ ਸਿੰਘ ਗਰੇਵਾਲ ਵੀ ਹਾਜ਼ਰ ਸਨ।

10 ਅਗਸਤ ਦੇ ਰੋਸ ਪ੍ਰਦਰਸ਼ਨਾ ਦੀ ਤਿਆਰੀ ਜ਼ੋਰਾਂ ਤੇ

Image
ਅਜਨਾਲਾ-06 ਅਗਸਤ,  ਸੰਯੁਕਤ ਕਿਸਾਨ ਮੋਰਚਾ ਦੇ ਨਵੀਂ ਦਿੱਲੀ ਦੇ ਐਲਾਨ ਨਾਮੇ ਅਨੁਸਾਰ ਸੰਘਰਸ਼ੋ ਕੀ ਲੰਬੀ ਸਮਾਂ ਬੰਦ ਕੀਤੀ ਜਾਣ ਵਾਲੀ ਤਿਆਰੀਆਂ ਅਨੁਸਾਰ ਐਸਕੇਐਮ ਦੀ ਪ੍ਰਮੁੱਖ ਜਥੇਬੰਦੀ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਭਾਰਤ/ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਤੇ ਆਧਾਰਤ ਏਰੀਆ ਕਮੇਟੀ ਦੀ ਰਾਏਪੁਰ ਕਲਾਂ ਦੀ ਵਿਸ਼ਾਲ ਇਕੱਤਰਤਾ ਗੁਰਵੰਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਾਰਡਰ ਇਲਾਕੇ ਦੇ ਪਿੰਡਾਂ ਰਾਏਪੁਰ ਕਲਾਂ,ਜਾਫਰਕੋਟ,ਸਾਰੰਗ ਦੇਵ, ਕੋਟਲੀ ਕੋਕਾ,ਸਾਰੰਗਦੇਵ ਛੰਨਾ,ਤੇੜਾ ਰਾਜਪੂਤਾਂ,ਡੱਲਾ ਰਾਜਪੂਤਾਂ ਆਦਿ ਪਿੰਡਾਂ ਦੇ ਕਿਸਾਨ ਤੇ ਖੇਤ ਮਜ਼ਦੂਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ। ਵਿਸ਼ੇਸ਼ ਤੌਰ ਤੇ ਪਹੁੰਚੇ ਐਸਕੇਐਮ ਦੇ ਸੀਨੀਅਰ ਆਗੂ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਨਵੀਂ ਦਿੱਲੀ ਜੰਤਰ ਮੰਤਰ ਤੇ ਅਮਨ ਪੂਰਵਕ ਵਿਦਿਆਰਥੀਆਂ ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ ਜਿਨਾਂ ਤੇ ਪੇਟੈਂਟ ਗੰਨ ਸਮੇਤ ਕਰੰਟ ਵਾਲੇ ਡੰਡਿਆਂ,ਕਿੱਲਾਂ ਵਾਲੀਆਂ ਲਾਠੀਆਂ ਨਾਲ ਪੁਲੀਸ ਤੇ ਚਿੱਟ ਕੱਪੜੀਏ ਲੱਠਮਾਰਾਂ ਨੇ ਘਿਨਾਉਣਾ ਹਮਲਾ ਕੀਤਾ ਗਿਆ। ਜਿਸ ਵਿੱਚ ਸੈਂਕੜੇ ਵਿਦਿਆਰਥ ਜ਼ਖਮੀ ਹੋਏ ਦੀ ਸਖਤ ਸ਼ਬਦਾਂ ਵਿੱਚ ਘੋਰ ਨਿੰਦਿਆ ਕੀਤੀ। ਖਾਸ ਤੌਰ ਤੇ ਇਸ ਘਿਨੋਉਣੇ ਲਾਠੀ ਚਾਰਜ ਦੇ ਮੁੱਖ ਜਿੰਮੇਵਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਿੰਮੇਵਾਰ...

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ

Image
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਦੌਰਾਨ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ  ਜਲੰਧਰ- 04 ਅਗਸਤ, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਏਕਤਾ ਲਈ ਸਤੰਬਰ ‘ਚ ਕੀਤੀ ਜਾ ਰਹੀ ਦੇਸ਼ ਪੱਧਰ ਦੀ ਕਾਨਫਰੰਸ ਦੀ ਤਿਆਰੀ ਲਈ 09 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੋਨਾ ਜਥੇਬੰਦੀਆਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ਕਰਕੇ ਤਿਆਰੀਆਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਹ ਫੈਸਲਾ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬੇ ਦੀ ਮੀਟਿੰਗ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਲਾਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਕੀਤਾ ਗਿਆ। ਇਸ ਮੌਕੇ ਤੇ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਦੋਵਾ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨ ਸੰਘਰਸ਼ ਨੂੰ ਹੋਰ ਤਾਕਤ ਮਿਲੇਗੀ। ਉਹਨਾਂ ਕਿਹਾ ਕਿ 20-21 ਸਤੰਬਰ ਨੂੰ ਦੇਸ਼ ਪੱਧਰ ਦੇ ਕਿਸਾਨ ਜਲੰਧਰ ਵਿਖੇ ਹੋਣ ਵਾਲੇ ਡੈਲੀਗੇਟ ਇਜਲਾਸ ਵਿੱਚ ਪਹੁੰਚ ਕੇ ਕਿਸਾਨਾਂ ਦੀ ਏਕਤਾ ਅਤੇ ਉਹਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਸਬੰਧੀ ਚਰਚਾ ਕਰਨਗੇ। ਉਹਨਾਂ ਦੱਸਿਆ ਕਿ 09 ਅਗਸਤ ਨੂੰ ਦੋਵਾ ਜਥੇਬੰਦੀਆਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਏਕਤਾ ਸਬੰਧੀ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਨੂੰ ਸੰਬ...

*ਟਰੇਡ ਯੂਨੀਅਨਾਂ ਅਤੇ ਐਸਕੇਐਮ ਵੱਲੋਂ ਸਾਂਝੇ ਤੌਰ ਤੇ ਦੇਸ਼ ਵਿਆਪੀ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ*

Image
 *10 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ*। ਲੁਧਿਆਣਾ- 04 ਅਗਸਤ,  ਨਵੀਂ ਦਿੱਲੀ ਵਿੱਚ ਕੇਂਦਰੀ ਟਰੇਡ ਯੂਨੀਅਨਾਂ (ਸੀਟੀਯੂਜ਼), ਵੱਖ-ਵੱਖ ਅਜਾਦ ਫੈਡਰੇਸ਼ਨਾਂ, ਐਸੋਸੀਏਸ਼ਨਾਂ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ  ਸਾਂਝੇ ਤੌਰ 'ਤੇ ਆਯੋਜਿਤ ਵਿਸ਼ਾਲ ਮਜ਼ਦੂਰ-ਕਿਸਾਨ ਰਾਸ਼ਟਰੀ ਕਨਵੈਨਸ਼ਨ ਨੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼-ਪੱਧਰੀ ਤਾਲਮੇਲ ਵਾਲੇ ਸੰਘਰਸ਼ ਨੂੰ 10 ਅਗਸਤ 2026 ਨੂੰ 'ਭਾਰਤ ਛੱਡੋ ਅੰਦੋਲਨ' ਦੀ ਯਾਦ ਵਿੱਚ ਦੇਸ਼ ਭਰ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਧਰਨੇ, ਮੁਜ਼ਾਹਰੇ, ਰੇਲ ਰੋਕੋ, ਰਸਤਾ ਰੋਕੋ, ਕੰਮਕਾਜ ਵਾਲੀਆਂ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ, ਮਨੁੱਖੀ ਲੜੀਆਂ ਅਤੇ ਹੋਰ ਸ਼ਾਂਤਮਈ ਜਨ-ਸੰਘਰਸ਼ ਕਰਨ ਦੇ ਸੱਦੇ ਤਹਿਤ ਲੁਧਿਆਣਾ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧ ਵਿੱਚ ਅੱਜ ਸ਼ਹੀਦ ਕਰਨੈਲ ਸਿੰਘ ਇਸੜੂ ਭਵਨ ਵਿਖੇ ਟ੍ਰੇਡ ਯੂਨੀਅਨ ਅਤੇ ਐਸਕੇਐਮ ਦੀ ਇੱਕ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 10 ਅਗਸਤ ਨੂੰ ਲੁਧਿਆਣੇ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਜਿਨਾਂ ਵਿੱਚ ਏਟਕ, ਸੀਟੂ, ਇੰਟਕ, ਐਕਟੂ 'ਤੇ ਸੀਟੀਯੂ ਪੰਜਾਬ  ਅਤੇ ਐਸਕੇਐਮ ਵੱਲੋਂ ਬੀਕੇਯੂ ਏਕਤਾ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ 1936, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬੀਕੇਯੂ ਡਕੌਂਦਾ ਧਨੇਰ ਸ਼ਾਮਿਲ ਸਨ।  ਸੌਦਾਗਰ ...

ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦਾ 20 ਸਤੰਬਰ ਨੂੰ ਹੋਵੇਗਾ ਰਲੇਵਾਂ, ਪੁਰੀ

Image
  ਫਰੀਦਕੋਟ- 04 ਅਗਸਤ,  ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਆਗੂ ਸੋਹਣ ਸਿੰਘ ਪੱਖੀ ਕਲਾ ਕੀ ਪ੍ਰਧਾਨਗੀ ਹੇਠ ਰੈਸਟ ਹਾਊਸ ਫਰੀਦਕੋਟ ਵਿਖੇ ਕੀਤੀ ਗਈ ਅਤੇ ਜ਼ਿਲ੍ਹਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੋ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦਾ ਦੇਸ਼ ਪੱਧਰ ਤੇ ਰਲੇਵਾਂ ਹੋਣ ਜਾ ਰਿਹਾ ਹੈ ਇਸ ਸਬੰਧੀ  20,21 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਦੋ ਦਿਨਾਂ ਦੀ ਕੌਮੀ ਕਾਂਨਫਰੰਸ ਕੀਤੀ ਜਾਵੇਗਾ ਉਸ ਤੋਂ ਪਹਿਲਾਂ 20 ਸਤੰਬਰ ਨੂੰ ਜਲੰਧਰ ਵਿਖੇ ਹੀ ਕੁੱਲ ਹਿੰਦ ਪੱਧਰ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਭਾਗ ਲੈਣਗੇ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਵਾਸਤੇ ਦੋ ਬੱਸਾਂ ਜਮਹੂਰੀ ਕਿਸਾਨ ਸਭਾ ਫਰੀਦਕੋਟ ਵੱਲੋਂ ਲੈ ਕੇ ਜਾਣ ਦੀ ਤਿਆਰੀ ਕੀਤੀ ਗਈ ਹੈ ਕੌਮੀ ਕਾਨਫਰੰਸ ਦੀ ਤਿਆਰੀ ਸਬੰਧੀ 9 ਅਗਸਤ ਨੂੰ ਜ਼ਿਲ੍ਹਾ ਕਾਰਜਕਾਰਨੀਆਂ ਦੀ ਮੀਟਿੰਗ ਜਲੰਧਰ ਵਿਖੇ ਹੋਵੇਗੀ ਮੀਟਿੰਗ ਵਿੱਚ ਫੰਡਾ ਸਬੰਧੀ ਵਿਚਾਰ ਚਰਚਾ ਕੀਤੀ ਗਈ ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਕਿ 8 ਅਗਸਤ ਨੂੰ ਪਿੰਡ ਪੱਖੀ ਕਲਾਂ ਵਿਖੇ ਮੀਟਿੰਗ ਕਰਕੇ ਨਵੀਂ ਇਕਾਈ ਦੀ ਚੋਣ ਕੀਤੀ ਜਾਵੇਗੀ ਐਸਕੇਐਮ ਵੱਲੋਂ ਦਿੱਤੇ ਗਏ 10 ਅਗਸਤ ਦੇ ਪ੍ਰੋਗਰਾਮ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਭਾਰਤ ਅਮਰੀਕਾ ਕਰ ਮੁਕਤ ...

ਸਤੰਬਰ ‘ਚ ਹੋਣ ਵਾਲੀ ਦੇਸ਼ ਪੱਧਰੀ ਸਾਂਝੀ ਕਾਨਫਰੰਸ ਦੀਆਂ ਤਿਆਰੀਆਂ ਕੀਤੀਆਂ ਤੇਜ਼

Image
ਜਮਹੂਰੀ ਕਿਸਾਨ ਸਭਾ ਇਲਾਕਾ ਕਮੇਟੀ ਕੂੰਮਕਲਾਂ ਦੀ ਮੀਟਿੰਗ ‘ਚ ਕਿਸਾਨਾਂ ਦੇ ਮਸਲੇ ਵਿਚਾਰੇ    ਚੌਤਾ-30 ਜੁਲਾਈ,  ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਦੀ ਮੀਟਿੰਗ ਅੱਜ ਪਿੰਡ ਝੁੱਗੀਆਂ ਬੇਗਾਂ ਵਿਖੇ ਦਲਵੀਰ ਸਿੰਘ ਪਾਗਲੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਜਥੇੰਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਕਰਕੇ ਕਾਰਪੋਰੇਟਾ ਦਾ ਕਬਜ਼ਾ ਖੇਤੀ ਦੇ ਧੰਦੇ ਤੇ ਕਰਵਾਉਣਾ ਚਾਹੁੰਦੀਆਂ ਹਨ। ਉਹਨਾਂ ਦੋਵਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਆਖਿਆ ਕਿ ਕਿਸਾਨਾਂ ਦੀ ਫ਼ਸਲਾਂ ਦਾ ਕੋਈ ਲਾਹੇਬੰਦ ਭਾਅ ਨਹੀ ਮਿਲ ਰਿਹਾ। ਦੂਜੇ ਪਾਸੇ ਖੇਤੀ ਲਈ ਲੋੜੀਂਦੀਆਂ ਦਵਾਈਆਂ, ਖਾਦਾਂ, ਬੀਜ ਤੇ ਮਸ਼ੀਨਰੀ ਦੇ ਰੇਟ ਲਗਾਤਾਰ ਵੱਧ ਰਹੇ ਹਨ। ਜਿਸ ਨਾਲ ਖੇਤੀ ਦਾ ਧੰਦਾ ਘਾਟੇ ਵਾਲਾ ਬਣ ਗਿਆ ਹੈ। ਉਹਨਾਂ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇ ਸੂਬਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਮਸਲਿਆਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਸਤੰਬਰ ਮਹੀਨੇ ਤੋ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 10 ਅਗਸਤ ਨੂੰ ਲੁਟੇਰੇ ਕਾਰਪੋਰੇਟੋ ਭਾਰਤ ਛੱਡੋ ਦਿਵਸ ਮਨਾਇਆ ਜਾਵੇਗਾ। ਉਹਨਾ ਇਸ ਸਮੇਂ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਦੋ ਜਥੇਬੰਦੀਆਂ ਦੀ ਏਕਤਾ...

*SKM All India Convention Adopts Demands

Image
                                          28th July 2026, New Delhi     *Anti-FTA Mass Protest on 10th August at 1000 spots*    *Will submit Charter of Demands to the PM, CMs, Leader of Opposition, MPs and MLAs on 17th August 2026*   *Kisan March, Multiple Day Mass Actions from 26 November 2026 at 100 spots including New Delhi*   The All-India Convention of the SKM held at the Civic Centre Auditorium, Minto Road, New Delhi today adopted 7 Principal Demands including No India-US Free Trade Agreements, repeal all Free Trade Agreements, enact a law for MSP@C2+50% with guaranteed procurement for all crops, Comprehensive Loan Waiver to end rural indebtedness and peasant and daily worker suicides, and Provision of Rs 25 lakh compensation to each peasant suicide victim family, Scrapping of 4 Labour Codes, Minimum wage of Rs. 26,000 payable to all work...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!